ਮਲੇਰਕੋਟਲਾ ਵਿਖੇ ਕੌਮੀ ਲੋਕ ਅਦਾਲਤ 14 ਦਸੰਬਰ ਨੂੰ ਲੱਗੇਗੀ - ਰੂਪਾ ਧਾਲੀਵਾਲ
ਮਲੇਰਕੋਟਲਾ, 5 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਚੇਅਰਪਰਸਨ-ਕਮ- ਜ਼ਿਲ੍ਹਾ ਅਤੇ ਸੈਸ਼ਨ ਜੱਜ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਸਬ-ਡਵੀਜ਼ਨ ਮਲੇਰਕੋਟਲਾ ਅਧੀਨ ਸਮੂਹ ਨਿਆਇਕ ਅਦਾਲਤ ਵਲੋਂ ਕੇਸਾਂ ਦੇ ਨਿਪਟਾਰੇ ਲਈ 14 ਦਸੰਬਰ ਨੂੰ ਜ਼ਿਲ੍ਹਾ ਮਲੇਰਕੋਟਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।