ਭੁਲੱਥ ਵਿਖੇ ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਤੋਂ ਨਕਦੀ ਲੁੱਟੀ
ਭੁਲੱਥ (ਕਪੂਰਥਲਾ), 5 ਦਸੰਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖ਼ੇ ਇਕ ਦੁਕਾਨ ਤੋਂ ਪਿਸਤੌਲ ਦੀ ਨੋਕ ਉਤੇ ਨਕਦੀ ਲੁੱਟ ਕੇ ਨਕਾਬਪੋਸ਼ ਫਰਾਰ ਹੋ ਗਏ। ਡੀ. ਐਸ. ਪੀ. ਭੁਲੱਥ ਕਰਨੈਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ਉਤੇ ਪਹੁੰਚੇ ਤੇ ਉਨ੍ਹਾਂ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।