ਚੰਡੀਗੜ੍ਹ ਦੇ 2 ਹੋਟਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ ,5 ਦਸੰਬਰ ਚੰਡੀਗੜ੍ਹ ਦੇ ਦੋ ਵੱਡੇ ਹੋਟਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ। ਇਨ੍ਹਾਂ ਦੋਵਾਂ ਹੋਟਲਾਂ ਨੂੰ ਧਮਕੀਆਂ ਮਿਲਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਪ੍ਰਸ਼ਾਸਨ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਫਿਲਹਾਲ ਪੁਲਿਸ ਅਤੇ ਬੰਬ ਨਿਰੋਧਕ ਦਸਤੇ ਮੌਕੇ 'ਤੇ ਮੌਜੂਦ ਹਨ ਅਤੇ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਖ਼ਬਰ ਲਿਖੇ ਜਾਣ ਤੱਕ ਦੋਵਾਂ ਹੋਟਲਾਂ ਦੀ ਜਾਂਚ ਜਾਰੀ ਹੈ।