JALANDHAR WEATHER

ਦਿੱਲੀ ਰਵਾਨਾ ਹੋਣ ਲਈ ਕਿਸਾਨ ਤਿਆਰ, ਨਹੀਂ ਮਿਲੀ ਹੈ ਇਜਾਜ਼ਤ

ਸ਼ੰਭੂ, 6 ਦਸੰਬਰ- ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਤੋਂ ਅੱਜ ਕਿਸਾਨ ਦਿੱਲੀ ਲਈ ਰਵਾਨਾ ਹੋਣਗੇ। ਹਾਲਾਂਕਿ ਹਰਿਆਣਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾ ਸਕਣਗੇ। ਅਜੇ ਤੱਕ ਕਿਸਾਨਾਂ ਨੂੰ ਕੋਈ ਮਨਜ਼ੂਰੀ ਨਹੀਂ ਮਿਲੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਅੱਜ 101 ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਵੇਗਾ। ਇਸ ਸੰਬੰਧੀ ਹਰਿਆਣਾ ਅਤੇ ਪੰਜਾਬ ਪੁਲਿਸ ਅਲਰਟ ’ਤੇ ਹੈ। ਸ਼ੰਭੂ ਸਰਹੱਦ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਉਥੇ ਨਵੀਂ ਬੈਰੀਕੇਡਿੰਗ ਕੀਤੀ ਗਈ ਹੈ। ਅੰਬਾਲਾ ਜ਼ਿਲ੍ਹੇ ਅਤੇ ਖਨੌਰੀ ਸਰਹੱਦ ’ਤੇ ਬੀ.ਐਨ.ਐਸ. ਦੀ ਧਾਰਾ 163 (ਪਹਿਲਾਂ ਧਾਰਾ 144) ਲਗਾਈ ਗਈ ਹੈ। ਅਜਿਹੇ ’ਚ ਜੇਕਰ ਇੱਥੇ 5 ਜਾਂ 5 ਤੋਂ ਜ਼ਿਆਦਾ ਲੋਕ ਇਕੱਠੇ ਹੁੰਦੇ ਹਨ ਤਾਂ ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ