ਸੁਖਬੀਰ ਸਿੰਘ ਬਾਦਲ ਵਲੋਂ ਦੂਜੇ ਦਿਨ ਦੀ ਸੇਵਾ ਸ਼ੁਰੂ
ਸ੍ਰੀ ਅਨੰਦਪੁਰ ਸਾਹਿਬ, 5 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਪੰਜ ਸਿੰਘ ਸਹਿਬਾਨ ਵਲੋਂ ਸੁਣਾਈ ਗਈ ਧਾਰਮਿਕ ਸਜ਼ਾ ਦੇ ਤਹਿਤ ਅੱਜ ਸੁਖਬੀਰ ਸਿੰਘ ਬਾਦਲ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੂਜੇ ਦਿਨ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਉਹ ਨੀਲਾ ਚੋਲਾ ਪਾ ਤੇ ਹੱਥ ’ਚ ਬਰਛਾ ਫੜ੍ਹ ਕੇ ਸੇਵਾਦਾਰ ਵਜੋਂ ਸੇਵਾ ਨਿਭਾਅ ਰਹੇ ਹਨ।