ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਅਕਾਲ ਤਖਤ ਸਕੱਤਰੇਤ ਵਿਖੇ ਮੁਲਾਕਾਤ ਕੀਤੀ ਗਈ। ਜਾਣਕਾਰੀ ਅਨੁਸਾਰ ਕਰੀਬ ਇਕ ਘੰਟਾ ਚੱਲੀ ਦੋਵਾਂ ਸਿੱਖ ਆਗੂਆਂ ਦੀ ਗੱਲਬਾਤ ਦੌਰਾਨ ਪੰਥਕ ਮੁੱਦਿਆਂ ਅਤੇ ਮੌਜੂਦਾ ਹਾਲਾਤ ’ਤੇ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।