ਪਾਣੀ ਦੇ ਟੈਂਕਰ ਨਾਲ ਟਕਰਾਈ ਬੱਸ, 6 ਦੀ ਮੌਤ
ਕਨੌਜ, (ਉੱਤਰ ਪ੍ਰਦੇਸ਼), 6 ਦਸੰਬਰ- ਅੱਜ ਲਖਨਊ-ਆਗਰਾ ਐਕਸਪ੍ਰੈਸਵੇਅ ’ਤੇ ਡਬਲ ਡੈਕਰ ਬੱਸ ਦੇ ਪਾਣੀ ਦੇ ਟੈਂਕਰ ਨਾਲ ਟਕਰਾ ਜਾਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 14 ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਇਸ ਸੰਬੰਧੀ ਐਸ.ਪੀ. ਅਮਿਤ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੱਸ ਲਖਨਊ ਤੋਂ ਦਿੱਲੀ ਜਾ ਰਹੀ ਸੀ, ਜਦੋਂ ਉਹ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਹੈ।