ਇਤਿਹਾਸਕ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਨਤਮਸਤਕ ਹਏ ਰਾਜਪਾਲ ਗੁਲਾਬ ਚੰਦ ਕਟਾਰੀਆ
ਬਾਬਾ ਬਕਾਲਾ ਸਾਹਿਬ, 6 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ਼ਾਮੀਂ ਸਵਾ ਚਾਰ ਵਜੇ ਦੇ ਕਰੀਬ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ । ਉਨ੍ਹਾਂ ਨੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ, ਰੁਮਾਲਾ ਸਾਹਿਬ ਭੇਟ ਕੀਤਾ ਅਤੇ ਕੁਝ ਸਮਾਂ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ । ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹਿੰਦ ਦੀ ਚਾਦਰ ਬਣਕੇ ਲਾਸਾਨੀ ਸ਼ਹਾਦਤ ਦਿੱਤੀ, ਜਿਸ ਨੂੰ ਕਿ ਭੁਲਾਇਆ ਨਹੀਂ ਜਾ ਸਕਦਾ । ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਤਸਵੀਰ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ।