ਭਾਰਤ-ਆਸਟ੍ਰੇਲੀਆ ਦੂਜਾ ਟੈਸਟ : ਪਹਿਲੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਆਸਟ੍ਰੇਲੀਆ ਪਹਿਲੀ ਪਾਰੀ ਚ 86/1
ਐਡੀਲੇਡ, 6 ਦਸੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਦੂਜੇ ਟੈਸਟ ਮੈਚ ਦੇ ਪਹਿਲੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਆਸਟ੍ਰੇਲੀਆ ਨੇ ਪਹਿਲੀ ਪਾਰੀ ਚ ਇਕ ਵਿਕਟ ਦੇ ਨੁਕਸਾਨ 'ਤੇ 86 ਦੌੜਾਂ ਬਣਾ ਲਈਆਂ ਸਨ। ਐਨ ਮੈਕਸਵੀਨੀ 38 ਅਤੇ ਐਮ ਲੈਬੁਸ਼ਗਨ 20 ਦੌੜਾਂ ਬਣਾ ਕੇ ਕ੍ਰੀਜ਼ 'ਤੇ ਡਟੇ ਹੋਏ ਸਨ। ਇਸ ਤੋਂ ਪਹਿਲਾਂ ਭਾਰਤ ਦੀ ਪੂਰੀ ਟੀਮ ਆਪਣੀ ਪਹਿਲੀ ਪਾਰੀ ਚ 180 ਦੌੜਾਂ ਬਣਾ ਕੇ ਆਊਟ ਹੋ ਗਈ।