ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਕਿਸਾਨਾਂ ਦੇ ਮਸਲੇ ਹੱਲ ਕਰਨੇ ਚਾਹੀਦੇ ਹਨ - ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਹਰਿਆਣਾ
ਚੰਡੀਗੜ੍ਹ, 6 ਦਸੰਬਰ - ਸ਼ੰਭੂ ਬਾਰਡਰ 'ਤੇ ਕਿਸਾਨਾਂ ਦੇ ਪ੍ਰਦਰਸ਼ਨ 'ਤੇ ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਦਾ ਕਹਿਣਾ ਹੈ, "ਪੰਜਾਬ ਦੇ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਸ਼ੰਭੂ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਹਨ। ਸਾਡੇ ਸੂਬੇ 'ਚ ਘੱਟੋ-ਘੱਟ ਸਮਰਥਨ ਮੁੱਲ 'ਤੇ ਫਸਲਾਂ ਦੀ ਖਰੀਦ ਕੀਤੀ ਜਾ ਰਹੀ ਹੈ। ਸਾਡੇ ਕਿਸਾਨ ਸਮਝਦੇ ਹਨਕਿ ਜੇਕਰ ਸੂਬੇ 'ਚ ਸਥਿਤੀ ਸ਼ਾਂਤੀਪੂਰਨ ਰਹੀ ਤਾਂ ਉਦਯੋਗ ਵੀ ਵਧਣਗੇ। ਪੰਜਾਬ 'ਚ ਅੰਦੋਲਨ ਕਾਰਨ ਕਈ ਉਦਯੋਗਾਂ ਨੂੰ ਨੁਕਸਾਨ ਹੋ ਰਿਹਾ ਹੈ, ਕੇਂਦਰ ਦੀ ਕਿਸੇ ਵੀ ਸਰਕਾਰ ਨੇ ਕਿਸਾਨਾਂ ਲਈ ਓਨਾ ਕੁਝ ਨਹੀਂ ਕੀਤਾ ਜਿੰਨਾ ਸਾਡੀ ਸਰਕਾਰ (ਐਨ.ਡੀ.ਏ. ਸਰਕਾਰ) ਨੇ ਕੀਤਾ ਹੈ... ਭਾਜਪਾ ਦੇ ਸੱਤਾ ਵਿਚ ਆਉਣ ਤੋਂ ਬਾਅਦ ਕਿਸਾਨਾਂ ਦਾ ਸੁਧਾਰ ਹੋਇਆ ਹੈ... ਜਿਸ ਤਰ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਸੂਬੇ ਦੇ ਕਿਸਾਨਾਂ ਦੀ ਮਦਦ ਕਰ ਰਹੇ ਹਨ, ਉਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਕਿਸਾਨਾਂ ਦੇ ਮਸਲੇ ਹੱਲ ਕਰਨੇ ਚਾਹੀਦੇ ਹਨ।