ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਨਵੇਂ 66 ਕੇ.ਵੀ ਗਰਿੱਡ ਸਬ ਸਟੇਸ਼ਨ ਦਾ ਉਦਘਾਟਨ
ਸੰਗਰੂਰ, 6 ਦਸੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ, ਸ਼ਿਕਾਇਤ ਨਿਵਾਰਨ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਵਲੋਂ ਅੱਜ ਪਿੰਡ ਈਲਵਾਲ ਵਿਖੇ ਲਗਭਗ 4.84 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ 66 ਕੇ.ਵੀ. ਗਰਿੱਡ ਸਬ ਸਟੇਸ਼ਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਇਸ ਗਰਿੱਡ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਮਹਿਜ਼ ਡੇਢ ਸਾਲਾਂ ਅੰਦਰ ਹੀ ਇਸ ਗਰਿੱਡ ਨੂੰ ਪੂਰੀ ਤਰ੍ਹਾਂ ਮੁਕੰਮਲ ਕਰਕੇ ਅੱਜ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ, ਜਿਸ ਨਾਲ ਹੁਣ ਈਲਵਾਲ ਅਤੇ ਇਸ ਦੇ ਨੇੜੇ ਸਥਿਤ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਆਰੀ ਬਿਜਲੀ ਸਪਲਾਈ ਯਕੀਨੀ ਬਣ ਸਕੇਗੀ।