JALANDHAR WEATHER

ਸ਼੍ਰੋਮਣੀ ਅਕਾਲੀ ਨੇ ਕੀਤੀ ਪ੍ਰੈਸ ਕਾਨਫ਼ਰੰਸ , ਕਿਹਾ ਕਿ ਕੁਝ ਤਾਕਤ ਅਮਨ ਸ਼ਾਂਤੀ ਭੰਗ ਕਰਨਾ ਚਾਹੁੰਦੀਆਂ

ਚੰਡੀਗੜ੍ਹ ,6 ਦਸੰਬਰ- ਸ਼੍ਰੋਮਣੀ ਅਕਾਲੀ ਨੇ ਪ੍ਰੈਸ ਕਾਨਫ਼ਰੰਸ ਕਰਦਿਆਂ ਸਾਰਿਆਂ ਦਾ ਧਨਵਾਦ ਕੀਤਾ ਜਿਨ੍ਹਾਂ ਨੇ ਸੁਖਬੀਰ ਸਿੰਘ ਬਾਦਲ 'ਤੇ ਹਮਲੇ ਦੀ ਨਿੰਦਾ ਕੀਤੀ।  ਇਸ ਮੌਕੇ ਸੀਨੀਅਰ ਅਕਾਲੀ ਆਗੂ ਡਾ: ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਕੁਝ ਤਾਕਤਾਂ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨਾ ਚਾਹੁੰਦੀਆਂ ਹਨ , ਪਰ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ । ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਨੇ ਅੱਜ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਨੂੰ ਸਿੱਖ ਰਵਾਇਤਾਂ, ਖ਼ਾਲਸਾ ਵਿਰਾਸਤ ਅਤੇ ਸਾਡੇ ਮਹਾਨ ਗੁਰੂ ਸਾਹਿਬਾਨ ਵਲੋਂ ਦਰਸਾਈਆਂ ਕਦਰਾਂ ਕੀਮਤਾਂ ਤੇ ਸੰਸਥਾਵਾਂ ’ਤੇ ਹਮਲਾ ਹੈ। ਕਮੇਟੀ ਨੇ ਇਸ ਸਾਰੀ ਘਟਨਾ ਨੂੰ ਆਪ ਸਰਕਾਰ ਵਲੋਂ ਅਕਾਲੀ ਦਲ ਦੀ ਸੰਜਮੀ ਲੀਡਰਸ਼ਿਪ ਗੁਰੂ ਸਾਹਿਬਾਨ ਦੇ ਦਰਸਾਏ ਅਨੁਸਾਰ ਜੋ ਸਰਬੱਤ ਦੇ ਭਲੇ ਦੀ ਗੱਲ ਕਰਦੀ ਹੈ, ਨੂੰ ਖ਼ਤਮ ਮ ਕਰਨ ਦੀ ਡੂੰਘੀ ਸਾਜ਼ਿਸ਼ ਦੇ ਸਪਾਂਸਰ ਪ੍ਰੋਗਰਾਮ ਦਾ ਹਿੱਸਾ ਦੱਸਿਆ। ਕੋਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ। ਕਮੇਟੀ ਨੇ ਕਿਹਾ ਕਿ ਕਾਤਲਾਨਾ ਹਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਰੀ ਤੇ ਪੀਰੀ ਦੇ ਸਿਧਾਂਤ ’ਤੇ ਵੀ ਹਮਲਾ ਹੈ ਅਤੇ ਨਾਲ ਹੀ ਪਵਿੱਤਰ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ’ਤੇ ਵੀ ਹਮਲਾ ਹੈ ਜਿਸ ’ਤੇ ਸਿੱਖ ਵਿਰੋਧੀ ਹਮਲਾਵਰ ਵਲੋਂ ਚਲਾਈ ਗੋਲੀ ਦੇ ਨਿਸ਼ਾਨ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ