JALANDHAR WEATHER

ਚੱਕਰਵਾਤ ਫੇਂਗਲ: ਗ੍ਰਹਿ ਮੰਤਰਾਲੇਨੇ ਤਾਮਿਲਨਾਡੂ ਲਈ 944.80 ਕਰੋੜ ਰੁਪਏ ਦੀ ਸਹਾਇਤਾ ਜਾਰੀ ਕਰਨ ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 6 ਦਸੰਬਰ (ਏਐਨਆਈ) : ਗ੍ਰਹਿ ਮੰਤਰਾਲੇ (ਐਮ.ਐਚ.ਏ.) ਨੇ ਚੱਕਰਵਾਤ 'ਫੇਂਗਲ' ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (ਐਸ.ਡੀ.ਆਰ.ਐਫ.) ਤੋਂ ਕੇਂਦਰੀ ਹਿੱਸੇ ਵਜੋਂ ਤਾਮਿਲਨਾਡੂ ਨੂੰ 944.80 ਕਰੋੜ ਰੁਪਏ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ,ਇਹ ਐਲਾਨ 30 ਨਵੰਬਰ ਨੂੰ ਤਾਮਿਲਨਾਡੂ 'ਚ ਚੱਕਰਵਾਤ 'ਫੇਂਗਲ' ਦੇ ਆਉਣ ਤੋਂ ਕੁਝ ਦਿਨ ਬਾਅਦ ਆਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਘਟਾਉਣ ਲਈ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਰਾਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੀ ਵਚਨਬੱਧਤ ਹੈ। ਅੰਤਰ-ਮੰਤਰਾਲਾ ਕੇਂਦਰੀ ਟੀਮ (ਆਈ.ਐਮ.ਸੀ.ਟੀ.) ਨੂੰ ਚੱਕਰਵਾਤੀ ਤੂਫਾਨ 'ਫੇਂਗਲ' ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਭੇਜਿਆ ਗਿਆ ਸੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ