ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ
ਸ੍ਰੀਨਗਰ, 12 ਨਵੰਬਰ- ਭਾਰਤੀ ਫ਼ੌਜ ਦੀ ਚਿਨਾਰ ਕੋਰ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਬਾਂਦੀਪੋਰਾ ਦੇ ਨਾਗਮਰਗ ਇਲਾਕੇ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚੌਕਸ ਸੈਨਿਕਾਂ ਦੁਆਰਾ ਸ਼ੱਕੀ ਗਤੀਵਿਧੀ ਦੇਖੀ ਗਈ ਅਤੇ ਅੱਤਵਾਦੀਆਂ ਨੂੰ ਚੁਣੌਤੀ ਦਿੱਤੇ ਜਾਣ ਤੋਂ ਬਾਅਦ ਅੱਤਵਾਦੀਆਂ ਵਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ। ਆਪਣੀਆਂ ਫੌਜਾਂ ਨੇ ਪ੍ਰਭਾਵਸ਼ਾਲੀ ਢੰਗ ਨਾਲ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਅਭਿਆਨ ਅਜੇ ਜਾਰੀ ਹੈ।