JALANDHAR WEATHER

ਸਾਬਕਾ ਰਾਜ ਸਭਾ ਮੈਂਬਰ ਢੀਂਡਸਾ ਵਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼ੁਰੂ ਕੀਤੀ ਦੋ ਰੋਜ਼ਾ ਸੇਵਾ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਜੇ. ਐਸ. ਨਿੱਕੂਵਾਲ)-ਬਜ਼ੁਰਗ ਅਕਾਲੀ ਆਗੂ ਅਤੇ ਸਾਬਕਾ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਸ਼ੁਰੂ ਕੀਤੀ ਗਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੋ ਰੋਜ਼ਾ ਸੇਵਾ ਸਮਾਪਤ ਹੋ ਗਈ। ਸਵੇਰੇ ਉਨ੍ਹਾਂ ਪਹਿਲਾਂ ਨੀਲਾ ਚੋਲਾ ਪਾ ਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਾਹਰ ਪਹਿਰੇਦਾਰੀ ਦੀ ਸੇਵਾ ਕੀਤੀ। ਉਪਰੰਤ ਇਕ ਘੰਟਾ ਕੀਰਤਨ ਸਰਵਣ ਕੀਤਾ ਅਤੇ ਫਿਰ ਅੰਤ ਵਿਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਹਾਲ ਵਿਖੇ ਬਰਤਨਾਂ ਦੀ ਸੇਵਾ ਕੀਤੀ। ਸੇਵਾ ਸਮਾਪਤੀ ਤੋਂ ਬਾਅਦ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਤੋਂ ਬਾਅਦ ਚੁਣੇ ਗਏ ਪ੍ਰਧਾਨ ਨੂੰ ਪ੍ਰਵਾਨ ਕਰਨਗੇ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਦਿੱਤੀ ਗਈ ਸੇਵਾ ਤੋਂ ਬਾਅਦ ਬਹੁਤ ਜਲਦ ਸਰਗਰਮ ਸਿਆਸਤ ਨੂੰ ਅਲਵਿਦਾ ਕਹਿ ਸਕਦੇ ਹਨ। ਇਸ ਮੌਕੇ ਮਨਜਿੰਦਰ ਸਿੰਘ ਬਰਾੜ, ਹਰਬੰਸ ਸਿੰਘ ਮੰਝਪੁਰ, ਭੁਪਿੰਦਰ ਸਿੰਘ ਬਜਰੂੜ ਸਮੇਤ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਸਮਰਥਕ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ