ਆਮ ਆਦਮੀ ਪਾਰਟੀ ਵਲੋਂ ਨਗਰ ਨਿਗਮ ਚੋਣਾਂ ਲਈ ਸਕਰੀਨਿੰਗ ਕਮੇਟੀਆਂ ਦਾ ਗਠਨ
ਅਜਨਾਲਾ (ਅੰਮ੍ਰਿਤਸਰ), 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋ)-ਪੰਜਾਬ ਵਿਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਸਕਰੀਨਿੰਗ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਪੰਜਾਬ ਦੀਆਂ ਚਾਰ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਫਗਵਾੜਾ ਅਤੇ ਪਟਿਆਲਾ ਲਈ ਪਾਰਟੀ ਵਲੋਂ ਕੈਬਨਿਟ ਮੰਤਰੀ, ਐਮ.ਪੀ., ਐਮ.ਐਲ.ਏ. ਸਮੇਤ ਹੋਰਨਾਂ ਆਗੂਆਂ ਨੂੰ ਕਮੇਟੀਆਂ ਦੇ ਮੈਂਬਰ ਬਣਾਇਆ ਗਿਆ ਹੈI ਪੰਜਾਬ ਦੇ ਐਨ.ਆਰ.ਆਈ. ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਨਗਰ ਨਿਗਮ ਅੰਮ੍ਰਿਤਸਰ ਦੀ ਸਕਰੀਨਿੰਗ ਕਮੇਟੀ ਦਾ ਮੰਤਰੀ ਇੰਚਾਰਜ ਬਣਾਇਆ ਗਿਆ ਹੈ।