ਸ. ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕਰਵਾਉਣ ਵਾਲਾ ਕੌਣ ਹੈ, ਨਿਆਂਇਕ ਜਾਂਚ ਹੋਣੀ ਚਾਹੀਦੀ ਹੈ - ਦਲਜੀਤ ਸਿੰਘ ਚੀਮਾ
ਫਤਿਹਗੜ੍ਹ ਸਾਹਿਬ (ਪੰਜਾਬ), 8 ਦਸੰਬਰ-4 ਦਸੰਬਰ ਨੂੰ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ 'ਤੇ ਚੱਲੀ ਗੋਲੀ 'ਤੇ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਘਟਨਾ ਹੈ, ਗੁਰੂ ਦੀ ਕਿਰਪਾ ਨਾਲ ਉਨ੍ਹਾਂ ਦੀ ਜਾਨ ਬਚ ਗਈ। ਸੁਖਬੀਰ ਸਿੰਘ ਬਾਦਲ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਪਹਿਰੇਦਾਰ ਵਜੋਂ ਸੇਵਾ ਕਰਨ ਲਈ ਆਏ ਹੋਏ ਸਨ। ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਹ ਸ਼ਰਮਨਾਕ ਹੈ ਕਿ ਲੋਕ ਅਜਿਹੇ ਗੰਭੀਰ ਮੁੱਦਿਆਂ 'ਤੇ ਸਿਆਸੀ ਬਿਆਨਬਾਜ਼ੀ ਕਰਦੇ ਹਨ। ਅਸੀਂ ਪਹਿਲਾਂ ਵੀ ਕਿਹਾ ਸੀ ਕਿ ਇਹ ਇਕ ਵੱਡੀ ਘਟਨਾ ਹੈ, ਜਿਸ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ। ਹਮਲਾਵਰ ਫੜਿਆ ਗਿਆ ਪਰ ਇਸ ਦੇ ਪਿੱਛੇ ਕੌਣ ਹੈ, ਸਾਜ਼ਿਸ਼ ਕਿੱਥੇ ਰਚੀ ਗਈ ਸੀ, ਇਹ ਸਾਹਮਣੇ ਆਉਣਾ ਚਾਹੀਦਾ ਹੈ।