ਸ਼ੰਭੂ ਸਰਹੱਦ 'ਤੇ ਕਿਸਾਨਾਂ ਨੂੰ ਪੁਲਿਸ ਨੇ ਅੱਥਰੂ ਗੈਸ ਦੀ ਵਰਤੋਂ ਕਰਕੇ ਰੋਕਿਆ
ਸ਼ੰਭੂ ਬਾਰਡਰ, 8 ਦਸੰਬਰ-ਪੰਜਾਬ-ਹਰਿਆਣਾ ਸ਼ੰਭੂ ਸਰਹੱਦ 'ਤੇ ਅੱਜ 'ਦਿੱਲੀ ਚਲੋ' ਮਾਰਚ ਸ਼ੁਰੂ ਕਰਨ ਵਾਲੇ ਕਿਸਾਨਾਂ ਦੇ ਪ੍ਰਦਰਸ਼ਨ ਅਤੇ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ਨੂੰ ਖਿੰਡਾਉਣ ਲਈ ਪੁਲਿਸ ਵਲੋਂ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ। ਫਿਲਹਾਲ ਅੱਗੇ ਵਧ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕ ਲਿਆ ਹੈ।