ਆਸਟ੍ਰੇਲੀਆ ਦੀ ਮਹਿਲਾ ਕ੍ਰਿਕੇਟ ਟੀਮ ਨੇ ਦੂਜੇ ਵਨਡੇ ਚ 122 ਦੌੜਾਂ ਨਾਲ ਹਰਾਇਆ ਭਾਰਤ ਨੂੰ
ਬ੍ਰਿਸਬੇਨ, 8 ਦਸੰਬਰ - ਆਸਟ੍ਰੇਲੀਆ ਦੀ ਮਹਿਲਾ ਕ੍ਰਿਕਟ ਟੀਮ ਨੇ ਦੂਜੇ ਵਨਡੇ ਚ ਭਾਰਤ ਨੂੰ 122 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਆਸਟ੍ਰੇਲੀਆ ਨੇ 50 ਓਵਰਾਂ ਚ 7 ਵਿਕਟਾਂ ਦੇ ਨੁਕਸਾਨ 'ਤੇ 371 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 372 ਦੌੜਾਂ ਦਾ ਟੀਚਾ ਦਿੱਤਾ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 44.5 ਓਵਰਾਂ ਚ 249 ਦੌੜਾਂ ਬਣਾ ਕੇ ਆਊਟ ਹੋ ਗਈ।