ਕਿਸਾਨ ਆਗੂਆਂ ਨੇ ਸ਼ੰਭੂ ਬਾਰਡਰ ਤੋਂ ਗਏ ਮਰਜੀਵੜਿਆਂ ਦਾ ਦੂਜਾ ਜਥਾ ਵੀ ਬੁਲਾਇਆ ਵਾਪਸ
ਸ਼ੰਭੂ, 8 ਦਸੰਬਰ (ਅਮਨਦੀਪ ਸਿੰਘ, ਰੁਪਿੰਦਰਪਾਲ ਡਿੰਪਲ)-ਕਿਸਾਨ ਆਗੂਆਂ ਵਲੋਂ ਸ਼ੰਭੂ ਬਾਰਡਰ ਤੋਂ ਗਏ ਮਰਜੀਵੜਿਆਂ ਦੇ ਦੂਸਰੇ ਜਥੇ ਨੂੰ ਵਾਪਸ ਬੁਲਾ ਲਿਆ ਗਿਆ ਹੈ। ਦੱਸ ਦਈਏ ਕਿ 12 ਵਜੇ ਦੂਸਰਾ ਜਥਾ ਦਿੱਲੀ ਲਈ ਪੈਦਲ ਰਵਾਨਾ ਹੋਇਆ ਸੀ, ਜਿਸ ਨੂੰ ਹਰਿਆਣਾ ਪ੍ਰਸ਼ਾਸਨ ਨੇ ਅੱਗੇ ਨਹੀਂ ਜਾਣ ਦਿੱਤਾ। ਇਸ ਮੌਕੇ ਅੱਥਰੂ ਗੈਸ ਦੇ ਗੋਲੇ ਕਿਸਾਨਾਂ ਉਤੇ ਵਰ੍ਹਾਏ ਗਏ, ਜਿਸ ਤੋਂ ਬਾਅਦ 6 ਦੇ ਕਰੀਬ ਕਿਸਾਨ ਜ਼ਖਮੀ ਹੋਏ ਹਨ। ਬਾਕੀਆਂ ਨੂੰ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਮਨਜੀਤ ਰਾਏ ਵਲੋਂ ਵਾਪਸ ਬੁਲਾ ਲਿਆ ਗਿਆ ਹੈ। ਹੁਣ ਅਗਲੀ ਰਣਨੀਤੀ ਬਾਰੇ ਕਿਸਾਨ ਆਗੂ ਮੀਟਿੰਗ ਤੋਂ ਬਾਅਦ ਫੈਸਲਾ ਕਰਨਗੇ।