ਨਰਾਇਣ ਸਿੰਘ ਚੌੜਾ ਦਾ 3 ਦਿਨਾਂ ਦਾ ਮਿਲਿਆ ਰਿਮਾਂਡ, 11 ਨੂੰ ਮੁੜ ਅਦਾਲਤ 'ਚ ਕਰਾਂਗੇ ਪੇਸ਼ - ਏ.ਸੀ.ਪੀ. ਜਸਪਾਲ ਸਿੰਘ
ਅੰਮ੍ਰਿਤਸਰ, 8 ਦਸੰਬਰ-ਏ.ਸੀ.ਪੀ. ਜਸਪਾਲ ਸਿੰਘ ਨੇ ਕਿਹਾ ਕਿ ਨਰਾਇਣ ਸਿੰਘ ਚੌੜਾ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਜੱਜ ਨੇ ਉਸ ਨੂੰ 3 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਅਸੀਂ 11 ਤਰੀਕ ਨੂੰ ਨਰਾਇਣ ਸਿੰਘ ਚੌੜਾ ਨੂੰ ਮੁੜ ਅਦਾਲਤ ਵਿਚ ਪੇਸ਼ ਕਰਾਂਗੇ। ਜਾਂਚ ਜਾਰੀ ਹੈ। ਦੱਸ ਦਈਏ ਕਿ ਨਰਾਇਣ ਸਿੰਘ ਚੌੜਾ ਨੇ ਸ. ਸੁਖਬੀਰ ਸਿੰਘ ਬਾਦਲ ਉਤੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਧਾਰਮਿਕ ਸੇਵਾ ਦੌਰਾਨ ਹਮਲਾ ਕੀਤਾ ਸੀ।