ਨਗਰ ਕੌਂਸਲ ਬਲਾਚੌਰ ਚੋਣਾਂ ਲਈ ਸਕ੍ਰੀਨਿੰਗ ਕਮੇਟੀ ਦਾ ਗਠਨ
ਬਲਾਚੌਰ , 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ) - ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ 'ਆਪ' ਵਲੋਂ ਨਗਰ ਕੌਂਸਲ ਬਲਾਚੌਰ ਲਈ ਸਕ੍ਰੀਨਿੰਗ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਵਿਚ ਮੰਤਰੀ/ਇੰਚਾਰਜ ਲਾਲ ਚੰਦ ਕਟਾਰੂਚੱਕ , ਜ਼ੋਨ ਵਾਇਸ ਪ੍ਰਧਾਨ ਜਸਵੀਰ ਸਿੰਘ ਰਾਜਾ, ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ, ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ, ਜ਼ੋਨ ਸਟੇਟ ਸੈਕਟਰੀ ਰਾਜਵਿੰਦਰ ਕੌਰ ਥਿਆੜਾ, ਜ਼ਿਲ੍ਹਾ ਇੰਚਾਰਜ ਸਤਨਾਮ ਸਿੰਘ ਜਲਾਲਪੁਰ ਅਤੇ ਚੇਅਰਮੈਨ ਗਗਨ ਅਗਨੀਹੋਤਰੀ ਤੇ ਸ਼ਿਵਕਰਨ ਚੇਚੀ ਨੂੰ ਸ਼ਾਮਿਲ ਕੀਤਾ ਗਿਆ ਹੈ।