JALANDHAR WEATHER

ਮੋਟਰਸਾਈਕਲ ਸਵਾਰ ਨੌਜਵਾਨ ਦੀ ਸੜਕ ਹਾਦਸੇ ਚ ਮੌਤ

 ਲਹਿਰਾਗਾਗਾ, 8 ਨਵੰਬਰ (ਅਸ਼ੋਕ ਗਰਗ, ਮਦਨ ਸ਼ਰਮਾ) - ਨੇੜਲੇ ਪਿੰਡ ਗਾਗਾ ਵਿਖੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਸੁਖਦੀਪ ਸਿੰਘ (20 ਸਾਲ) ਪੁੱਤਰ ਜਰਨੈਲ ਸਿੰਘ ਪੱਪਨ ਵਾਸੀ ਸੰਗਤਪੁਰਾ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਸੁਖਦੀਪ ਸਿੰਘ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੀ ਦਾਦੀ ਨੂੰ ਮਿਲਣ ਲਈ ਪਿੰਡ ਗਾਗਾ ਵਿਖੇ ਆ ਰਿਹਾ ਸੀ ਤਾਂ ਜਦੋਂ ਉਹ ਪਿੰਡ ਦੇ ਨਜ਼ਦੀਕ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਹ ਮੋਟਰਸਾਈਕਲ ਸਮੇਤ ਸੜਕ ਉੱਪਰ ਡਿੱਗ ਪਿਆ। ਗੰਭੀਰ ਹਾਲਤ ਵਿਚ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਹਿਰਾਗਾਗਾ ਵਿਖੇ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ