ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਗੋਲੀਆਂ ਵਿਚ ਵਪਾਰੀ ਜ਼ਖ਼ਮੀ
ਲੁਧਿਆਣਾ ,8 ਨਵੰਬਰ (ਪਰਮਿੰਦਰ ਸਿੰਘ ਆਹੂਜਾ) - ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਖੁੱਡ ਮੁਹੱਲਾ ਵਿਚ ਅੱਜ ਦੇਰ ਸ਼ਾਮ ਦੋ ਮੋਟਰਸਾਈਕਲਾਂ 'ਤੇ ਆਏ ਚਾਰ ਹਥਿਆਰਬੰਦ ਹਮਲਾਵਰਾਂ ਵਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਜੁੱਤੀਆਂ ਦੇ ਕਾਰੋਬਾਰੀ ਅਤੇ ਸੋਸ਼ਲ ਮੀਡੀਆ ਤੇ ਚਰਚਾ ਵਿਚ ਰਹਿਣ ਵਾਲੇ ਗੁਰਵਿੰਦਰ ਸਿੰਘ ਪ੍ਰਿੰਕਲ ਅਤੇ ਉਸ ਦੀ ਹਿੱਸੇਦਾਰ ਮਹਿਲਾ ਜ਼ਖ਼ਮੀ ਹੋ ਗਏ ਹਨ । ਜ਼ਖਮੀਆਂ ਨੂੰ ਇਲਾਜ ਲਈ ਸੀ.ਐਮ.ਸੀ. ਹਸਪਤਾਲ ਲਿਆਂਦਾ ਗਿਆ ਹੈ ਜਿੱਥੇ ਇਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਵਾਲੀ ਥਾਂ 'ਤੇ ਪੁਲਿਸ ਉੱਚ ਅਧਿਕਾਰੀ ਪਹੁੰਚ ਗਏ ਹਨ ਅਤੇ ਪੁਲਿਸ ਵਲੋਂ ਇਲਾਕੇ ਦੀ ਨਾਕਾਬੰਦੀ ਵੀ ਕੀਤੀ ਗਈ ਹੈ। ਘਟਨਾ ਕਾਰਨ ਪੂਰੇ ਸ਼ਹਿਰ ਵਿਚ ਡਰ ਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।