ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ
ਤਲਵੰਡੀ ਸਾਬੋ, (ਬਠਿੰਡਾ), 9 ਦਸੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਧਾਰਮਿਕ ਸਜ਼ਾ ਭੁਗਤਣ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣ ਨੂੰ ਲੈਕੇ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਤਖ਼ਤ ਸਾਹਿਬ ਆਉਣ ਵਾਲੀ ਸੰਗਤਾਂ ਨੂੰ ਮੈਟਲ ਡਿਟੇਕਟਰਾਂ ’ਚੋਂ ਲੰਘਾਇਆ ਜਾ ਰਿਹਾ ਹੈ, ਜਦੋਂਕਿ ਤਖ਼ਤ ਸਾਹਿਬ ਦੇ ਮੁੱਖ ਦਾਖਲੇ ਦਾ ਇਕ ਰਸਤਾ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਤਖ਼ਤ ਸਾਹਿਬ ਕੰਪਲੈਕਸ ’ਚ ਆਰਜ਼ੀ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਖੁਦ ਸਾਰੇ ਸੁਰੱਖਿਆ ਪ੍ਰਬੰਧ ਦੇਖ ਰਹੇ ਹਨ।