JALANDHAR WEATHER

40 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 9 ਦਸੰਬਰ- ਰਾਜਧਾਨੀ ਦਿੱਲੀ ਦੇ ਕਈ ਵੱਡੇ ਸਕੂਲਾਂ ਸਮੇਤ 40 ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਸਕੂਲਾਂ ਨੇ ਬੱਚਿਆਂ ਨੂੰ ਘਰ ਵਾਪਸ ਭੇਜ ਦਿੱਤਾ ਹੈ ਤੇ ਕਈ ਸਕੂਲ ਬੰਦ ਕਰ ਦਿੱਤੇ ਗਏ ਹਨ। ਬੰਬ ਦੀ ਧਮਕੀ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ ਅੱਜ 40 ਤੋਂ ਵੱਧ ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਹੈ। ਮੇਲ ਵਿਚ ਲਿਖਿਆ ਹੈ ਕਿ ਮੈਂ ਇਮਾਰਤਾਂ ਦੇ ਅੰਦਰ ਕਈ ਬੰਬ ਲਗਾਏ ਹਨ। ਬੰਬ ਛੋਟੇ ਅਤੇ ਬਹੁਤ ਚੰਗੀ ਤਰ੍ਹਾਂ ਲੁਕੇ ਹੋਏ ਹਨ। ਇਸ ਨਾਲ ਇਮਾਰਤ ਨੂੰ ਜ਼ਿਆਦਾ ਨੁਕਸਾਨ ਤਾਂ ਨਹੀਂ ਹੋਵੇਗਾ ਪਰ ਬੰਬ ਦੇ ਫੱਟਣ ਕਾਰਨ ਕਈ ਲੋਕ ਜ਼ਖਮੀ ਹੋ ਜਾਣਗੇ। ਜੇ ਮੈਨੂੰ 30,000 ਡਾਲਰ ਨਹੀਂ ਮਿਲੇ ਤਾਂ ਮੈਂ ਬੰਬ ਵਿਸਫੋਟ ਕਰ ਦਵਾਂਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ