ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪੁੱਜੇ ਸ੍ਰੀ ਹਰਿਮੰਦਰ ਸਾਹਿਬ
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਅੱਜ ਅੰਮ੍ਰਿਤਸਰ ਵਿਖੇ ਕੀਤੀ ਜਾਣ ਵਾਲੀ ਅਹਿਮ ਮੀਟਿੰਗ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਅੱਜ ਦਰਸ਼ਨ ਕਰਨ ਪੁੱਜਣ ਵਾਲਿਆਂ ਵਿਚ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂ ਮਾਜਰਾ, ਭਾਈ ਮਨਜੀਤ ਸਿੰਘ ਭੂਰਾ ਕੋਨਾ ਤੇ ਹੋਰ ਅਕਾਲੀ ਆਗੂ ਮੌਜੂਦ ਸਨ।