ਗੁਰਦੁਆਰਾ ਸ੍ਰੀ ਟਾਹਲੀ ਸਾਹਿਬ (ਸੰਤੋਖਸਰ) ਦੇ ਸਰੋਵਰ ਦੀ ਕਾਰ ਸੇਵਾ ਸ਼ੁਰੂ
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ (ਸੰਤੋਖਸਰ) ਦੇ ਪਾਵਨ ਸਰੋਵਰ ਦੀ ਕਾਰ ਸੇਵਾ ਅੱਜ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿਚ ਸ਼ੁਰੂ ਹੋਈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਮੌਜੂਦ ਸਨ। ਸ਼੍ਰੋਮਣੀ ਕਮੇਟੀ ਵਲੋਂ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਹੈ।