ਸੁਖਬੀਰ ਸਮੇਤ ਅਕਾਲੀ ਆਗੂਆਂ ਨੇ ਭਾਂਡੇ ਮਾਂਜਣ ਦੀ ਸੇਵਾ ਕੀਤੀ ਸ਼ੁਰੂ
ਤਲਵੰਡੀ ਸਾਬੋ, (ਬਠਿੰਡਾ), 9 ਦਸੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਧਾਰਮਿਕ ਸਜ਼ਾ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਹੋਰ ਮੋਹਰੀ ਲੀਡਰਸ਼ਿਪ ਨੇ ਹੁਣ ਲੰਗਰ ਹਾਲ ’ਚ ਭਾਂਡਿਆਂ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ। ਸੁਖਬੀਰ ਸਿੰਘ ਬਾਦਲ ਨਾਲ ਬਲਵਿੰਦਰ ਸਿੰਘ ਭੂੰਦੜ, ਦਲਜੀਤ ਸਿੰਘ ਚੀਮਾ, ਸੁੱਚਾ ਸਿੰਘ ਲੰਗਾਹ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ ਆਦਿ ਵੀ ਨਜ਼ਰ ਆ ਰਹੇ ਹਨ।