ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਹਟਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖ਼ਾਰਜ
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਉਸ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਵਿਚ ਪੰਜਾਬ ਵਿਚ ਰਾਸ਼ਟਰੀ ਅਤੇ ਰਾਜ ਮਾਰਗਾਂ ’ਤੇ ਰੋਕਾਂ ਨੂੰ ਤੁਰੰਤ ਦੂਰ ਕਰਨ ਅਤੇ ਆਮ ਲੋਕਾਂ ਲਈ ਨਿਰਵਿਘਨ ਰਸਤਾ ਯਕੀਨੀ ਬਣਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਪਹਿਲਾਂ ਹੀ ਇਸ ਮੁੱਦੇ ’ਤੇ ਇਕ ਜਨਹਿਤ ਪਟੀਸ਼ਨ ਪੈਂਡਿੰਗ ਹੈ ਅਤੇ ਇਸ ਮਾਮਲੇ ਵਿਚ ਕੁਝ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਵਾਰ ਵਾਰ ਇਕੋ ਤਰ੍ਹਾਂ ਦੀਆਂ ਪਟੀਸ਼ਨਾਂ ਕਿਉਂ ਦਾਖ਼ਲ ਕੀਤੀਆਂ ਜਾ ਰਹੀਆਂ ਹਨ। ਇਸ ਨਾਲ ਗਲਤ ਸੁਨੇਹਾ ਜਾਂਦਾ ਹੈ।