ਅਸੀਂ ਧਰਨੇ ਦੌਰਾਨ ਜ਼ਖਮੀ ਹੋਏ ਕਿਸਾਨਾਂ ਨੂੰ ਮਿਲਾਂਗੇ- ਸਰਵਣ ਸਿੰਘ ਪੰਧੇਰ
ਸ਼ੰਭੂ, 9 ਦਸੰਬਰ- ਸ਼ੰਭੂ ਸਰਹੱਦ ’ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਖਨੌਰੀ ਸਰਹੱਦ ’ਤੇ ਭੁੱਖ ਹੜਤਾਲ ਚੱਲ ਰਹੀ ਹੈ ਅਤੇ ਅਸੀਂ ਜਗਜੀਤ ਸਿੰਘ ਡੱਲੇਵਾਲ ਤੇ ਹੋਰਨਾਂ ਨੂੰ ਮਿਲਾਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਖਨੌਰੀ ਜਾਣ ਤੋਂ ਪਹਿਲਾਂ ਅਸੀਂ ਪਟਿਆਲਾ ’ਚ ਉਨ੍ਹਾਂ ਕਿਸਾਨਾਂ ਨੂੰ ਮਿਲਾਂਗੇ ਜੋ ਧਰਨੇ ਦੌਰਾਨ ਜ਼ਖਮੀ ਹੋ ਗਏ ਸਨ।