JALANDHAR WEATHER

ਅਜਨਾਲਾ 'ਚ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਨਹੀਂ ਕਰਵਾਏ ਦਾਖਲ

ਅਜਨਾਲਾ (ਅੰਮ੍ਰਿਤਸਰ), 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਨਗਰ ਪੰਚਾਇਤ ਅਜਨਾਲਾ ਦੀਆਂ ਦੋ ਵਾਰਡਾਂ 5 ਅਤੇ 7 ਲਈ 21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਗਏI ਇਹ ਜਾਣਕਾਰੀ ਚੋਣ ਰਿਟਰਨਿੰਗ ਅਧਿਕਾਰੀ-ਕਮ-ਐੱਸ.ਡੀ.ਐਮ. ਅਜਨਾਲਾ ਰਵਿੰਦਰ ਸਿੰਘ ਅਰੋੜਾ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਦਿੱਤੀI ਉਨ੍ਹਾਂ ਦੱਸਿਆ ਕਿ ਚੋਣਾਂ ਨਾਲ ਸਬੰਧਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨI ਇਸ ਤੋਂ ਪਹਿਲਾਂ ਉਨ੍ਹਾਂ ਅੱਜ ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀI 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ