JALANDHAR WEATHER

ਪ੍ਰਧਾਨ ਮੰਤਰੀ ਵਲੋਂ ਐਲ.ਆਈ.ਸੀ. ਬੀਮਾ ਸਖੀ ਯੋਜਨਾ ਦੀ ਸ਼ੁਰੂਆਤ

ਪਾਣੀਪਤ, (ਹਰਿਆਣਾ), 9 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਦੇ ਪਾਣੀਪਤ ਪਹੁੰਚੇ। ਇਸ ਦੌਰਾਨ ਉਨ੍ਹਾਂ ਐਲ.ਆਈ.ਸੀ. ਬੀਮਾ ਸਖੀ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਪਾਣੀਪਤ ਤੋਂ ਵਰਚੁਅਲ ਮਾਧਿਅਮ ਰਾਹੀਂ ਇਕ ਬਟਨ ਦਬਾ ਕੇ ਕਰਨਾਲ ਵਿਚ ਮਹਾਰਾਣਾ ਪ੍ਰਤਾਪ ਉਡਾਨ ਯੂਨੀਵਰਸਿਟੀ ਦੇ ਕੈਂਪਸ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰਾਜੈਕਟ ’ਤੇ ਲਗਭਗ 422 ਕਰੋੜ ਰੁਪਏ ਦੀ ਲਾਗਤ ਆਵੇਗੀ, ਜਦੋਂ ਕਿ ਖੋਜ ਕੇਂਦਰਾਂ ਸਮੇਤ ਇਸ ਦੀ ਕੁੱਲ ਲਾਗਤ ਲਗਭਗ 700 ਕਰੋੜ ਰੁਪਏ ਹੋਵੇਗੀ। ਨੀਂਹ ਪੱਥਰ ਸਮਾਗਮ ਮੌਕੇ ਯੂਨੀਵਰਸਿਟੀ ਕੈਂਪਸ ਵਿਚ ਸ਼ਾਨਦਾਰ ਪ੍ਰੋਗਰਾਮ ਵੀ ਕਰਵਾਇਆ ਗਿਆ। ਕੈਂਪਸ ਮਾਡਲ ਪ੍ਰਦਰਸ਼ਿਤ ਕੀਤੇ ਗਏ ਅਤੇ ਕਿਸਾਨਾਂ ਲਈ ਵਿਸ਼ੇਸ਼ ਸੈਮੀਨਾਰ ਕਰਵਾਏ ਗਏ, ਜਿਸ ਵਿਚ ਵਿਗਿਆਨੀਆਂ ਨੇ ਸਬਜ਼ੀਆਂ ਦੇ ਉਤਪਾਦਨ ਅਤੇ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ