ਸਾਹਨੇਵਾਲ : ਨਾਮਜ਼ਦਗੀਆਂ ਭਰਨ ਦੇ ਅੱਜ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਨਹੀਂ ਕਰਵਾਏ ਦਾਖਲ
ਸਾਹਨੇਵਾਲ (ਲੁਧਿਆਣਾ), 9 ਦਸੰਬਰ (ਹਨੀ ਚਾਠਲੀ)-ਸਾਹਨੇਵਾਲ ਨਗਰ ਕੌਂਸਲ ਦੇ 15 ਵਾਰਡਾਂ ’ਚ 21 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਦੇ ਸੰਬੰਧ ਵਿਚ ਚੋਣ ਲੜ ਰਹੇ ਵੱਖ-ਵੱਖ ਉਮੀਦਵਾਰਾਂ ਵਲੋਂ ਆਪਣੀ ਨਾਮਜ਼ਦਗੀ ਦਾਖਲ ਕਰਨ ਲਈ ਅੱਜ ਮਾਰਕੀਟ ਕਮੇਟੀ ਦਫਤਰ ਸਾਹਨੇਵਾਲ ਵਿਖੇ ਸਾਹਨੇਵਾਲ ਨਗਰ ਕੌਂਸਲ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਜਦੋਂ ਇਸ ਸੰਬੰਧ ਵਿਚ ਵੱਖ-ਵੱਖ ਵਾਰਡਾਂ ’ਚ ਚੋਣ ਲੜ ਰਹੇ ਉਮੀਦਵਾਰਾਂ ਨਾਲ ਰਾਬਤਾ ਕਾਇਮ ਕੀਤਾ ਤਾਂ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਕਾਗਜ਼ ਦਾਖਲ ਕਰਨ ਲਈ ਬਹੁਤ ਘੱਟ ਸਮਾਂ ਦਿੱਤਾ ਹੈ ਅਤੇ ਸਾਨੂੰ ਆਪਣੇ ਕਾਗਜ਼ ਪੱਤਰ ਪੂਰੇ ਕਰਨ ਲਈ ਥੋੜ੍ਹਾ ਸਮਾਂ ਲੱਗ ਸਕਦਾ ਹੈ। ਜਦੋਂ ਇਸ ਸੰਬੰਧ ਵਿਚ ਰਿਟਰਨਿੰਗ ਅਫਸਰ ਦੀਪਕ ਭਾਟੀਆ ਨਾਲ ਰਾਬਤਾ ਕਾਇਮ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੇ ਅੱਜ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ। ਇਸ ਮੌਕੇ ਅਸਿਸਟੈਂਟ ਰਿਟਰਨਿੰਗ ਅਫਸਰ ਅਤੇ ਨਾਇਬ ਤਹਿਸੀਲਦਾਰ ਮਨਵੀਰ ਕੌਰ ਆਦਿ ਹਾਜ਼ਰ ਸਨ।