JALANDHAR WEATHER

ਨਗਰ ਕੌਂਸਲ ਅਮਲੋਹ ਚੋਣਾਂ ਲਈ ਪਹਿਲੇ ਦਿਨ ਕਿਸੇ ਉਮੀਦਵਾਰ ਨੇ ਦਾਖ਼ਲ ਨਹੀਂ ਕਰਵਾਏ ਨਾਮਜ਼ਦਗੀ ਪੱਤਰ - ਮਨਜੀਤ ਰਾਜਲਾ

ਅਮਲੋਹ (ਫਤਿਹਗੜ੍ਹ ਸਾਹਿਬ), 9 ਦਸੰਬਰ (ਕੇਵਲ ਸਿੰਘ)-ਨਗਰ ਕੌਂਸਲ ਅਮਲੋਹ ਦੀਆਂ ਚੋਣਾਂ 21 ਦਸੰਬਰ ਨੂੰ ਹੋਣ ਜਾ ਰਹੀਆਂ ਹਨ, ਜਿਸ ਦੇ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਪਹਿਲਾ ਦਿਨ ਸੀ ਅਤੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਗਏ। ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਮਨਜੀਤ ਸਿੰਘ ਰਾਜਲਾ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸਮਾਂ ਸਵੇਰੇ 11 ਵਜੇ ਤੋਂ ਲੈ ਕੇ 3 ਵਜੇ ਤੱਕ ਹੈ ਅਤੇ ਪੱਤਰ 12 ਦਸੰਬਰ ਤੱਕ ਜਮ੍ਹਾ ਕਰਵਾਏ ਜਾ ਸਕਦੇ ਹਨ। ਮਨਜੀਤ ਰਾਜਲਾ ਨੇ ਅੱਗੇ ਕਿਹਾ ਕਿ ਚੋਣ ਲੜਨ ਵਾਲੇ ਉਮੀਦਵਾਰ ਚੋਣ ਜ਼ਾਬਤੇ ਦੀ ਪਾਲਣਾ ਜ਼ਰੂਰ ਕਰਨ। ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਦਬਾਅ ਅਤੇ ਲਾਲਚ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ