ਅੰਮ੍ਰਿਤਸਰ ਪੁਲਿਸ ਵਲੋਂ ਨਸ਼ੇ ਸਮੇਤ ਕਾਬੂ ਕੀਤੇ ਮੁਲਜ਼ਮ ਦਾ ਦਫਤਰ ਸਿਵਲ ਸਰਜਨ ਫਿਰੋਜ਼ਪੁਰ ਨਾਲ ਕੋਈ ਸੰਬੰਧ ਨਹੀਂ - ਸਿਵਲ ਸਰਜਨ
ਫਿਰੋਜ਼ਪੁਰ, 9 ਦਸੰਬਰ (ਕੁਲਬੀਰ ਸਿੰਘ ਸੋਢੀ)-ਅੰਮ੍ਰਿਤਸਰ ਸੀ.ਆਈ.ਏ. ਸਟਾਫ ਵਲੋਂ ਹੈਰੋਇਨ ਸਮੇਤ ਕਾਬੂ ਕੀਤੇ ਗਏ ਨੌਜਵਾਨ ਗੁਰਵੀਰ ਸਿੰਘ ਦਾ ਸਿਵਲ ਸਰਜਨ ਫਿ਼ਰੋਜ਼ਪੁਰ ਦਫਤਰ ਨਾਲ ਕੋਈ ਸੰਬੰਧ ਨਹੀਂ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਨੇ ਸਪੱਸ਼ਟ ਕੀਤਾ ਹੈ ਕਿ ਸਿਹਤ ਵਿਭਾਗ ਵਿਚ ਉਕਤ ਡਰਾਈਵਰ ਆਊਟ ਸੋਰਸ ਤੌਰ ਉਤੇ ਭਰਤੀ ਹੋ ਕੇ ਪ੍ਰਾਈਵੇਟ ਕੰਪਨੀ ਵਲੋਂ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਗੁਰਵੀਰ ਸਿੰਘ ਗੈਰ ਹਾਜ਼ਰ ਰਹਿਣ ਕਰਕੇ ਉਸ ਦੀਆਂ ਸੇਵਾਵਾਂ ਪਿਛਲੇ ਸਾਲ ਮਿਤੀ 31.07.2023 ਨੂੰ ਸਮਾਪਤ ਕਰ ਦਿੱਤੀਆਂ ਗਈਆਂ ਸਨ।