ਨਗਰ ਕੌਂਸਲ ਮਲੇਰਕੋਟਲਾ ਦੇ ਵਾਰਡ ਨੰਬਰ 18 ਦੀ ਉਪ ਚੋਣ 21 ਦਸੰਬਰ ਨੂੰ ਹੋਵੇਗੀ - ਹਰਬੰਸ ਸਿੰਘ
ਮਲੇਰਕੋਟਲਾ, 9 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਨਗਰ ਕੌਂਸਲ ਮਲੇਰਕੋਟਲਾ ਦੇ ਵਾਰਡ ਨੰਬਰ 18 ਦੀ ਉਪ ਚੋਣ 21 ਦਸੰਬਰ ਨੂੰ ਹੋਵੇਗੀ। ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਮਲੇਰਕੋਟਲਾ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜ਼ਦਗੀ ਭਰਨ ਲਈ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਫਾਰਮ ਨਹੀਂ ਜਮ੍ਹਾ ਕਰਵਾਏ। ਜ਼ਿਕਰਯੋਗ ਹੈ ਕਿ ਵਾਰਡ ਨੰਬਰ 18 ਦੇ ਕੌਂਸਲਰ ਮੁਹੰਮਦ ਅਕਬਰ ਭੋਲੀ ਦੇ ਦਿਹਾਂਤ ਤੋਂ ਬਾਅਦ ਇਹ ਸੀਟ ਖ਼ਾਲੀ ਚੱਲੀ ਆ ਰਹੀ ਸੀ।