JALANDHAR WEATHER

ਡੀ.ਏ.ਪੀ. ਦੀ ਕਮੀ ਅਤੇ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਦਿੱਤਾ ਜਾਵੇਗਾ ਧਰਨਾ

ਪਠਾਨਕੋਟ , 3 ਨਵੰਬਰ (ਸੰਧੂ ) -ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਫ਼ਤਰ ਬਾਹਰ  5 ਨਵੰਬਰ ਨੂੰ ਸਵੇਰੇ 11:00 ਵਜੇ  ਧਰਨਾ ਤੇ ਮੁਜ਼ਾਹਰਾ ਕੀਤਾ ਜਾਵੇਗਾ। ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਪਠਾਨਕੋਟ ਨੂੰ ਮੰਗ ਪੱਤਰ ਦਿੱਤਾ ਜਾਵੇਗਾ | ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ਦੱਸਿਆ ਕਿ  ਇਹ ਰੋਸ਼ ਮੁਜਾਹਰਾ ਡੀ.ਏ.ਪੀ ਖ਼ਾਦ ਦੀ ਘਾਟ ਅਤੇ 'ਆਪ' ਅਤੇ ਕੇਂਦਰ ਸਰਕਾਰਾਂ ਵਲੋਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਵਿਚ ਦੇਰੀ ਦੇ ਪ੍ਰਤੀਕਰਮ ਵਜੋਂ ਹੈ। ਉਨ੍ਹਾਂ ਦੱਸਿਆ ਕਿ  ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ  ਦਿਸ਼ਾ ਨਿਰਦੇਸ਼ਾਂ 'ਤੇ ਸੂਬੇ ਭਰ ਵਿਚ ਦਿੱਤੇ ਜਾਣ ਵਾਲੇ ਇਨ੍ਹਾਂ ਧਰਨਿਆਂ ਦਾ ਉਦੇਸ਼ ਪੰਜਾਬ ਦੇ ਕਿਸਾਨਾਂ ਨੂੰ ਦਰਪੇਸ਼ ਮੁੱਦਿਆਂ ਪ੍ਰਤੀ ਸਰਕਾਰਾਂ ਦੀ ਜਾਣਬੁੱਝ ਕੇ ਕੀਤੀ ਜਾ ਰਹੀ ਨਾਕਾਮੀਆਂ ਨੂੰ ਉਜਾਗਰ ਕਰਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ