ਜ਼ਿਮਨੀ ਚੋਣਾਂ: ਹੁਣ 20 ਨਵੰਬਰ ਨੂੰ ਹੋਵੇਗੀ ਵੋਟਿੰਗ
ਨਵੀਂ ਦਿੱਲੀ, 4 ਨਵੰਬਰ- ਤਿਉਹਾਰੀ ਸੀਜ਼ਨ ਨੂੰ ਦੇਖਦੇ ਹੋਏ ਭਾਰਤੀ ਚੋਣ ਕਮਿਸ਼ਨ ਵਲੋਂ ਕੇਰਲ, ਪੰਜਾਬ ਅਤੇ ਉੱਤਰ ਪ੍ਰਦੇਸ਼ ਦੇ ਵਿਧਾਨ ਸਭਾ ਹਲਕਿਆਂ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਾਰੀਖ਼ਾਂ ਵਿਚ ਬਦਲਾਅ ਕਰ ਦਿੱਤਾ ਗਿਆ ਹੈ। ਹੁਣ ਇਨ੍ਹਾਂ ਚੋਣਾਂ ਲਈ 20 ਨਵੰਬਰ ਨੂੰ ਵੋਟਾਂ ਪੈਣਗੀਆਂ ਜਦਕਿ ਨਤੀਜੇ 23 ਨਵੰਬਰ ਨੂੰ ਹੀ ਐਲਾਨੇ ਜਾਣਗੇ।