ਆਪ ਵਲੋਂ ਅੱਜ ਕੀਤਾ ਜਾਵੇਗਾ ਨਗਰ ਨਿਗਮ ਚੋਣਾਂ ਲਈ ਪਹਿਲੀ ਸੂਚੀ ਦਾ ਐਲਾਨ- ਅਮਨ ਅਰੋੜਾ
ਚੰਡੀਗੜ੍ਹ, 10 ਦਸੰਬਰ- ਨਗਰ ਨਿਗਮ ਚੋਣਾਂ ਸੰਬੰਧੀ ਅੱਜ ਆਮ ਆਦਮੀ ਪਾਰਟੀ ਦੀ ਮੀਟਿੰਗ ਚੰਡੀਗੜ੍ਹ ਵਿਚ ਹੋਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿਚ ਆ ਰਹੀਆਂ ਚੋਣਾਂ ਸੰਬੰਧੀ ਰਣਨੀਤੀ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਰਾਜਾਂ ’ਚ ਹੋਈਆਂ ਉਪ ਚੋਣਾਂ ਵਿਚ ਆਪ ਨੂੰ ਵੱਡੀ ਸਫ਼ਲਤਾ ਮਿਲੀ ਹੈ, ਜਿਸ ਤੋਂ ਇਹ ਸਾਫ਼ ਹੈ ਕਿ ਲੋਕ ਸਾਡੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਸ਼ਾਮ ਤੱਕ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ।