JALANDHAR WEATHER

ਮੋਟਰਸਾਈਕਲ ਚੋਰ ਗਰੋਹ ਦੇ 2 ਨੌਜਵਾਨ ਪੰਜ ਮੋਟਰਸਾਈਕਲਾਂ ਸਣੇ ਕਾਬੂ

ਸੰਗਤ ਮੰਡੀ (ਬਠਿੰਡਾ), 10 ਦਸੰਬਰ (ਦੀਪਕ ਸ਼ਰਮਾ)ਜ਼ਿਲ੍ਹਾ ਬਠਿੰਡਾ ਦੇ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ 'ਚ ਕਾਬੂ ਕੀਤੇ ਦੋ ਵਿਅਕਤੀਆਂ ਤੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੰਦੀਪ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਪਿੰਡ ਕੋਟਗੁਰੂ, ਜਗਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਤਿਉਣਾ ਅਤੇ ਰੁਪਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਚੱਕ ਹੀਰਾ ਸਿੰਘ ਵਾਲਾ ਵਲੋਂ ਮੋਟਰਸਾਈਕਲ ਚੋਰੀ ਕਰਕੇ ਉਨ੍ਹਾਂ ਦੇ ਇੰਜਣ ਅਤੇ ਚਾਸੀ ਨੰਬਰ ਮਿਟਾ ਕੇ ਨੰਬਰ ਪਲੇਟਾਂ ਬਦਲ ਕੇ ਅੱਗੇ ਵੇਚੇ ਜਾਂਦੇ ਹਨ। ਸੂਚਨਾ ਦੇ ਆਧਾਰ ਉਤੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਵਲੋਂ ਸੰਦੀਪ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਪਿੰਡ ਕੋਟਗੁਰੂ, ਜਗਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਤਿਉਣਾ ਅਤੇ ਰੁਪਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਚੱਕ ਹੀਰਾ ਸਿੰਘ ਵਾਲਾ ਵਿਰੁੱਧ ਮਾਮਲਾ ਦਰਜ ਕਰਕੇ ਸੰਦੀਪ ਸਿੰਘ ਅਤੇ ਜਗਦੀਪ ਸਿੰਘ ਨੂੰ ਕਾਬੂ ਕਰ ਲਿਆ ਹੈ ਅਤੇ ਮਾਣਯੋਗ ਅਦਾਲਤ ਤੋਂ ਮਿਲੇ ਰਿਮਾਂਡ ਦੌਰਾਨ ਬੀਤੀ 28 ਨਵੰਬਰ ਦੀ ਰਾਤ ਨੂੰ ਸੈਂਟਰਲ ਯੂਨੀਵਰਸਿਟੀ ਘੁੱਦਾ ਦੇ ਵਿਦਿਆਰਥੀ ਨਚਿਕੇਤ ਕੁਮਾਰ ਪੁੱਤਰ ਸੁਨੀਲ ਕੁਮਾਰ ਵਾਸੀ ਜੀਆ ਖੁਰਦ ਮੁਜਫਰਪੁਰ ਬਿਹਾਰ ਦਾ ਖੋਹਿਆ ਮੋਟਰਸਾਈਕਲ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਕਤ ਵਿਅਕਤੀਆਂ ਵਲੋਂ ਵੱਖ-ਵੱਖ ਸਥਾਨਾਂ ਤੋਂ ਚੋਰੀ ਕੀਤੇ ਚਾਰ ਹੋਰ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ ਅਤੇ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ, ਜਦੋਂਕਿ ਉਨ੍ਹਾਂ ਦੇ ਤੀਸਰੇ ਸਾਥੀ ਰੁਪਿੰਦਰ ਸਿੰਘ ਦੀ ਭਾਲ ਅਜੇ ਜਾਰੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ