ਜੀ.ਟੀ. ਰੋਡ ਹਮੀਰਾ ਪੈਟਰੋਲ ਪੰਪ ਨੇੜੇ ਕਾਰ ਤੇ ਟਰੱਕ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ
ਕਪੂਰਥਲਾ, 10 ਦਸੰਬਰ (ਅਮਨਜੋਤ ਸਿੰਘ ਵਾਲੀਆ)-ਜੀ.ਟੀ. ਰੋਡ 'ਤੇ ਹਮੀਰਾ ਪੈਟਰੋਲ ਪੰਪ ਨੇੜੇ ਕਾਰ ਤੇ ਟਰੱਕ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਹਮੀਰਾ ਰੋਡ 'ਤੇ ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਕਾਰ ਸਵਾਰ ਵਿਅਕਤੀ ਹਰਵਿੰਦਰਜੀਤ ਸਿੰਘ ਕਾਹਲੋਂ ਪੁੱਤਰ ਸੋਹਣ ਸਿੰਘ ਕਾਹਲੋਂ ਵਾਸੀ ਵਿਕਾਸ ਕਾਲੋਨੀ, ਪਟਿਆਲਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਜਿਥੇ ਡਿਊਟੀ ਡਾਕਟਰ ਮੋਇਨ ਮੁਹੰਮਦ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਸੰਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।