ਸਾਹਨੇਵਾਲ : ਨਾਮਜ਼ਦਗੀਆਂ ਭਰਨ ਦੇ ਅੱਜ ਦੂਜੇ ਦਿਨ ਵੀ ਕਿਸੇ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਨਹੀਂ ਕਰਵਾਏ ਦਾਖਲ
ਸਾਹਨੇਵਾਲ (ਲੁਧਿਆਣਾ), 10 ਦਸੰਬਰ (ਹਨੀ ਚਾਠਲੀ)-ਸਾਹਨੇਵਾਲ ਨਗਰ ਕੌਂਸਲ ਦੇ 15 ਵਾਰਡਾਂ ’ਚ 21 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਨੂੰ ਦੇਖਦਿਆਂ ਚੋਣ ਲੜਨ ਵਾਲੇ ਉਮੀਦਵਾਰਾਂ ਵਲੋਂ ਅੱਜ ਦੂਜੇ ਦਿਨ ਵੀ ਕਿਸੇ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਗਏ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਦੀਪਕ ਭਾਟੀਆ ਨੇ ਦੱਸਿਆ ਕਿ ਸਾਡੇ ਵਲੋਂ ਨਾਮਜ਼ਦਗੀਆਂ ਭਰਨ ਵਾਲੇ ਉਮੀਦਵਾਰਾਂ ਲਈ ਸਾਡੀਆਂ ਤਿਆਰੀਆਂ ਪੂਰੀਆਂ ਮੁਕੰਮਲ ਹਨ।