ਅਣਪਛਾਤੇ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ
ਕਪੂਰਥਲਾ, 10 ਦਸੰਬਰ (ਅਮਨਜੋਤ ਸਿੰਘ ਵਾਲੀਆ)-ਹਮੀਰਾ ਰੋਡ 'ਤੇ ਸੜਕ ਕਿਨਾਰੇ ਲਗਭਗ 75 ਸਾਲਾ ਇਕ ਬਜ਼ੁਰਗ ਡਿੱਗਾ ਸੀ, ਜਿਸ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ। ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਮੋਇਨ ਮੁਹੰਮਦ ਨੇ ਦੱਸਿਆ ਕਿ ਸੁਭਾਨਪੁਰ ਤੋਂ ਇਕ ਬਜ਼ੁਰਗ ਵਿਅਕਤੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਲਿਆਂਦਾ ਗਿਆ, ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ। ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।