JALANDHAR WEATHER

ਸੈਕਰਡ ਹਾਰਟ ਸਕੂਲ ਨੇੜਿਓਂ ਨੌਜਵਾਨ ਦੀ ਲਾਸ਼ ਬਰਾਮਦ

ਕਪੂਰਥਲਾ, 10 ਦਸੰਬਰ (ਅਮਨਜੋਤ ਸਿੰਘ ਵਾਲੀਆ)-ਸੈਕਰਡ ਹਾਰਟ ਸਕੂਲ ਨੇੜੇ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ਰਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਿਸੇ ਨੌਜਵਾਨ ਦੀ ਲਾਸ਼ ਸੈਕਰਡ ਹਾਰਟ ਸਕੂਲ ਨੇੜੇ ਪਲਾਟ ਵਿਚ ਪਈ ਹੋਈ ਹੈ। ਉਨ੍ਹਾਂ ਕਿਹਾ ਕਿ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ, ਜਿਸ ਦੀ ਪਛਾਣ ਰਿੱਕੀ ਪੁੱਤਰ ਲਾਲ ਚੰਦ ਵਾਸੀ ਲਾਹੋਰੀ ਗੇਟ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਮਨਸੂਰਵਾਲ ਵਿਖੇ ਸ਼ਮਸ਼ਾਨਘਾਟ ਵਿਚਲੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ