ਨਗਰ ਪੰਚਾਇਤ ਅਜਨਾਲਾ ਜ਼ਿਮਨੀ ਚੋਣਾਂ - ਭਾਜਪਾ ਵਲੋਂ ਨਗਰ ਪੰਚਾਇਤ ਅਜਨਾਲਾ ਦੀਆਂ 2 ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਨਗਰ ਪੰਚਾਇਤ ਅਜਨਾਲਾ ਦੀਆਂ 21 ਦਸੰਬਰ ਨੂੰ ਹੋਣ ਵਾਲੀਆਂ ਦੋ ਵਾਰਡਾਂ ਦੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਵਲੋਂ ਦੇਰ ਸ਼ਾਮ ਉਮੀਦਵਾਰਾ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਦੇ ਦਸਤਖ਼ਤਾਂ ਹੇਠ ਜਾਰੀ ਸੂਚੀ ਅਨੁਸਾਰ ਨਗਰ ਪੰਚਾਇਤ ਅਜਨਾਲਾ ਦੀ ਵਾਰਡ ਨੰਬਰ 5 ਤੋਂ ਸ਼੍ਰੀਮਤੀ ਸ਼ਿਵਾਨੀ ਅਤੇ ਵਾਰਡ ਨੰਬਰ 7 ਤੋਂ ਸ਼੍ਰੀਮਤੀ ਪ੍ਰੀਆ ਰਾਣੀ ਪਤਨੀ ਅੰਕੁਸ਼ ਸ਼ਰਮਾ ਬੰਟੀ ਅਜਨਾਲਾ ਨੂੰ ਉਮੀਦਵਾਰ ਬਣਾਇਆ ਗਿਆ ਹੈ । ਵਾਰਡ ਨੰਬਰ 7 ਤੋਂ ਭਾਜਪਾ ਉਮੀਦਵਾਰ ਪ੍ਰੀਆ ਰਾਣੀ ਦੇ ਪਤੀ ਅੰਕੁਸ਼ ਸ਼ਰਮਾ ਬੰਟੀ ਅਜਨਾਲਾ ਨੇ ਭਾਜਪਾ ਓ.ਬੀ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਸਮੇਤ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਭਾਜਪਾ ਓ.ਬੀ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ ਹੇਠ ਉਹ ਇਹ ਸੀਟ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣਗੇ।