JALANDHAR WEATHER

ਰਾਹੁਲ ਗਾਂਧੀ ਸੰਭਲ ਹਿੰਸਾ ਦੇ ਪੀੜਤਾਂ ਨੂੰ ਮਿਲੇ

ਨਵੀਂ ਦਿੱਲੀ, 10 ਦਸੰਬਰ - ਉੱਤਰ ਪ੍ਰਦੇਸ਼ ਦੇ ਸੰਭਲ 'ਚ ਸ਼ਾਹੀ ਜਾਮਾ ਮਸਜਿਦ ਦੇ ਸਰਵੇ ਦੌਰਾਨ ਹੋਈ ਹਿੰਸਾ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੇ ਅੱਜ ਸ਼ਾਮ ਦਿੱਲੀ ਦੇ 10 ਜਨਪਥ 'ਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਪਾਰਟੀ ਦੀ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵੀ ਮੌਜੂਦ ਸੀ। ਰਾਹੁਲ ਗਾਂਧੀ ਨੇ ਸਾਰੇ ਪੀੜਤਾਂ ਦੀ ਗੱਲ ਸੁਣੀ ਅਤੇ ਕਿਹਾ ਕਿ ਉਹ ਹਰ ਮੁਸ਼ਕਿਲ ਵਿਚ ਉਨ੍ਹਾਂ ਦੇ ਨਾਲ ਖੜ੍ਹੇ ਹਨ। ਕਾਂਗਰਸ ਨੇ ਟਵਿੱਟਰ 'ਤੇ ਇਸ ਮੁਲਾਕਾਤ ਦੀਆਂ ਤਸਵੀਰਾਂ ਜਾਰੀ ਕਰਦਿਆਂ ਕਿਹਾ ਕਿ ਅੱਜ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਦੀ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਨੇ ਸੰਭਲ ਦੇ ਪੀੜਤਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਸੰਭਲ ਦੀ ਘਟਨਾ ਸ਼ਾਂਤੀਪੂਰਨ ਸਮਾਜ ਲਈ ਘਾਤਕ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ