'ਆਪ' ਵਲੋਂ ਨਗਰ ਕੌਂਸਲ ਚੋਣਾਂ ਅਮਲੋਹ ਲਈ 13 ਉਮੀਦਵਾਰਾਂ ਦੀ ਸੂਚੀ ਜਾਰੀ
ਅਮਲੋਹ (ਫਤਿਹਗੜ੍ਹ ਸਾਹਿਬ), 11 ਦਸੰਬਰ (ਕੇਵਲ ਸਿੰਘ)-ਅਮਲੋਹ ਨਗਰ ਕੌਂਸਲ ਦੀਆਂ ਚੋਣਾਂ 21 ਦਸੰਬਰ ਨੂੰ ਹੋਣ ਜਾ ਰਹੀਆਂ ਹਨ, ਉਥੇ ਹੀ ਅੱਜ ਆਮ ਆਦਮੀ ਪਾਰਟੀ ਵਲੋਂ ਅਮਲੋਹ ਸ਼ਹਿਰ ਦੇ 13 ਵਾਰਡਾਂ ਦੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਇਸ ਮੌਕੇ ਸਾਰੇ ਉਮੀਦਵਾਰਾਂ ਨੂੰ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਵਧਾਈ ਦਿੱਤੀ ਗਈ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤਾਂ ਦਰਜ ਕਰਵਾਉਣ ਤਾਂ ਕਿ ਸ਼ਹਿਰ ਦਾ ਹੋਰ ਵਿਕਾਸ ਹੋ ਸਕੇ। ਉਨ੍ਹਾਂ ਕਿਹਾ ਕਿ ਮੈਨੂੰ ਸ਼ਹਿਰ ਵਾਸੀਆਂ ਉਪਰ ਭਰੋਸਾ ਹੈ, ਉਹ 'ਆਪ' ਉਮੀਦਵਾਰਾਂ ਦਾ ਸਾਥ ਦੇਣਗੇ।