JALANDHAR WEATHER

ਬੱਸ ਤੇ ਕਾਰ ਦੀ ਆਹਮੋ-ਸਾਹਮਣੇ ਹੋਈ ਟੱਕਰ 'ਚ ਕਾਰ ਚਾਲਕ ਗੰਭੀਰ ਜ਼ਖਮੀ

ਤਲਵੰਡੀ ਸਾਬੋ (ਬਠਿੰਡਾ), 11 ਦਸੰਬਰ (ਰਣਜੀਤ ਸਿੰਘ ਰਾਜੂ)-ਅੱਜ ਸਥਾਨਕ ਰੋੜੀ ਰੋਡ ਉਤੇ ਕੋਹੀਨੂਰ ਪੈਲੇਸ ਕੋਲ ਇਕ ਨਿੱਜੀ ਯੂਨੀਵਰਸਿਟੀ ਦੀ ਮਿੰਨੀ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿਚ ਕਾਰ ਸਵਾਰ ਚਾਰ ਜਣਿਆਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਮਿਲੀ ਹੈ। ਪਤਾ ਲੱਗਾ ਹੈ ਕਿ ਉਕਤ ਦੁਰਘਟਨਾ ਵਿਚ ਬੱਸ ਵਿਚ ਸਵਾਰ ਕੁਝ ਵਿਦਿਆਰਥੀਆਂ ਦੇ ਵੀ ਸੱਟਾਂ ਲੱਗੀਆਂ ਹਨ ਪਰ ਇਸਦੀ ਪੁਸ਼ਟੀ ਨਹੀਂ ਹੋਈ ਹੈ। ਹਾਦਸੇ ਦੇ ਚਸ਼ਮਦੀਦਾਂ ਮੁਤਾਬਕ ਕਾਰ ਦੀ ਸਪੀਡ ਬਹੁਤ ਜ਼ਿਆਦਾ ਹੋਣ ਕਾਰਨ ਇਹ ਹਾਦਸਾ ਵਾਪਰਿਆ। ਜ਼ਖਮੀਆਂ ਨੂੰ ਮੁੱਢਲੇ ਇਲਾਜ ਲਈ ਸਿਵਲ ਹਸਪਤਾਲ ਤਲਵੰਡੀ ਸਾਬੋ ਲਿਆਂਦਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ