JALANDHAR WEATHER

ਪ੍ਰਸ਼ਾਸਨ ਵਲੋਂ ਗੁਰੂਹਰਸਹਾਏ 'ਚ ਲੱਗੇ ਉਤਾਰੇ ਫਲੈਕਸ ਬੋਰਡ

ਗੁਰੂਹਰਸਹਾਏ (ਫਿਰੋਜ਼ਪੁਰ), 11 ਦਸੰਬਰ (ਕਪਿਲ ਕੰਧਾਰੀ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਬੀਤੇ ਦਿਨੀਂ ਪੰਜਾਬ ਭਰ ਵਿਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ 21 ਦਸੰਬਰ ਨੂੰ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ ਤੇ ਇਨ੍ਹਾਂ ਚੋਣਾਂ ਦੇ ਸੰਬੰਧ ਵਿਚ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ ਸੀ ਪਰ ਇਸ ਦੇ ਬਾਵਜੂਦ ਗੁਰੂਹਰਸਹਾਏ ਦੇ ਪ੍ਰਸ਼ਾਸਨ ਵਲੋਂ ਇਸ ਚੋਣ ਜ਼ਾਬਤੇ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਸੀ ਅਤੇ ਗੁਰੂਹਰਸਹਾਏ ਸ਼ਹਿਰ ਵਿਚ ਥਾਂ-ਥਾਂ 'ਤੇ ਫਲੈਕਸ ਬੋਰਡ ਲੱਗੇ ਹੋਏ ਸਨ, ਜਿਸ ਤੋਂ ਬਾਅਦ 'ਅਜੀਤ' ਵਿਚ ਪ੍ਰਮੁਖਤਾ ਨਾਲ ਅੱਜ ਇਸ ਖਬਰ ਨੂੰ ਪ੍ਰਕਾਸ਼ਿਤ ਕੀਤਾ ਗਿਆ, ਜਿਸ ਤੋਂ ਬਾਅਦ ਅੱਜ ਤੁਰੰਤ ਹਰਕਤ ਵਿਚ ਆਉਂਦੇ ਹੋਏ ਪ੍ਰਸ਼ਾਸਨ ਵਲੋਂ ਇਨ੍ਹਾਂ ਫਲੈਕਸ ਬੋਰਡਾਂ ਨੂੰ ਉਤਾਰਨ ਲਈ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ, ਜਿਸ ਤੋਂ ਬਾਅਦ ਅੱਜ ਨਗਰ ਕੌਂਸਲ ਦੇ ਕਰਮਚਾਰੀਆਂ ਵਲੋਂ ਇਨ੍ਹਾਂ ਫਲੈਕਸ ਬੋਰਡਾਂ ਨੂੰ ਉਤਾਰਿਆ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ